ਨਵੀਂ ਦਿੱਲੀ, 4 ਅਗਸਤ – ਸੰਸਦ ਦੇ ਚੱਲ ਰਹੇ ਮਾਨਸੂਨ ਇਜਲਾਸ ਦੌਰਾਨ ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵਿਚਕਾਰ ਸੰਸਦ ਦੇ ਬਾਹਰ ਤਿੱਖੀ ਬਹਿਸ ਹੋਈ। ਦੋਵਾਂ ਨੇ ਇੱਕ ਦੂਸਰੇ ਉੱਪਰ ਤਿੱਖੇ ਸ਼ਬਦੀ ਹਮਲੇ ਕੀਤੇ।