ਫਗਵਾੜਾ, 4 ਅਗਸਤ (ਰਮਨਦੀਪ) Punjab State Power Corporation Limited (PSPCL) ਵਿੱਚ ਠੇਕੇ ‘ਤੇ ਕੰਮ ਕਰਨ ਵਾਲੇ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਫਗਵਾੜਾ ਦੇ ਬੰਗਾ ਰੋਡ ‘ਤੇ ਸਥਿਤ ਬਿਜਲੀ ਦਫਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ।ਦੋ ਦਿਨਾਂ ਇਸ ਧਰਨੇ ‘ਚ ਬੁਲਾਰਿਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ ਵਾਅਦਿਆ ਦੇ ਤਹਿਤ ਉਨਾਂ ਨੂੰ ਅਜੇ ਤੱਕ ਪੱਕਾ ਨਹੀ ਕੀਤਾ ਗਿਆ।ਉਨਾਂ ਪੰਜਾਬ ਸਰਕਾਰ ਪਾਸੋਂ ‘ ਠੇਕੇ ‘ਤੇ ਕੰਮ ਕਰ ਰਹੇ ਮੁਲਾਜਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ, ਬਿਜਲੀ ਦਾ ਕਰੰਟ ਲੱਗਣ ਨਾਲ ਆਪਣੀ ਜਾਨ ਗੁਆਉਣ ਵਾਲੇ ਮੁਲਾਜਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜਾ ਅਤੇ ਸਰਕਾਰੀ ਨੌਕਰੀ ਦੇਣ ਆਦਿ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 2022 ਦੀਆਂ ਚੋਣਾਂ ਵਿੱਚ ਠੇਕੇਦਾਰੀ ‘ਤੇ ਕੰਮ ਕਰ ਰਹੇ ਸਮੂਹ ਮੁਲਾਜਮਾਂ ਵੱਲੋਂ ਕੈਪਟਨ ਸਰਕਾਰ ਦਾ ਬਾਈਕਾਟ ਕੀਤਾ ਜਾਵੇਗਾ।