ਪਟਿਆਲਾ, 4 ਅਗਸਤ – ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੇ ਸੰਗਰੂਰ-ਦਿੱਲੀ ਨੈਸ਼ਨਲ ਹਾਈਵੇ ‘ਚ ਧਰਨਾ ਲਗਾਉਂਦੇ ਹੋਏ ਟ੍ਰੈਫਿਕ ਜਾਮ ਕੀਤਾ। ਬਰਸਾਤੀ ਪਾਣੀ ਦੀ ਨਿਕਾਸੀ ਦਾ ਉਚਿਤ ਪ੍ਰਬੰਧ ਕਰਨ ਦੀ ਮੰਗ ਕਰਦੇ ਹੋਏ ਕਿਸਾਨਾਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਬਰਸਾਤ ਦੇ ਪਾਣੀ ਤੋਂ ਉਨ੍ਹਾਂ ਦੀਆਂ ਫਸਲਾਂ ਬਚਾਉਣ ਲਈ ਕਿਹਾ। ਕਿਸਾਨਾਂ ਵੱਲੋਂ ਧਰਨਾ ਦੇਣ ਦੇ ਬਾਵਜੂਦ ਜਦੋਂ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ ਤਾਂ ਕਿਸਾਨਾਂ ਨੇ ਸੜਕ ਉੱਪਰ ਟੈਂਟ ਲਗਾ ਕੇ ਪੱਕਾ ਧਰਨਾ ਲਗਾ ਦਿੱਤਾ।