ਫਗਵਾੜਾ, 4 ਅਗਸਤ (ਰਮਨਦੀਪ) – ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਨੇਤਾਵਾ ਦੀ ਇੱਕ ਅਹਿਮ ਮੀਟਿੰਗ ਰਣਜੀਤ ਸਿੰਘ ਖੁਰਾਣਾ ਦੀ ਪ੍ਰਧਾਨਗੀ ਹੇਠ ਹੋਟਲ ਅੰਬੈਸਡਰ ਰੇਲਵੇ ਰੋਡ ਫਗਵਾੜਾ ਵਿਖੇ ਹੋਈ। ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜੀ ਹਾਜਰ ਹੋਏ। ਇਸ ਮੌਕੇ ਪੱਤਰਕਾਰ ਵਾਰਤਾ ਦੌਰਾਨ ਗੱਲਬਾਤ ਕਰਦਿਆ ਜਸਵੀਰ ਸਿੰਘ ਗੜੀ ਨੇ ਕਿਹਾ ਕਿ 2022 ਵਿੱਚ ਪੰਜਾਬ ਅੰਦਰ ਹੋਣ ਜਾ ਰਹੀਆ ਵਿਧਾਨ ਸਭਾ ਚੋਣਾਂ ਨੂੰ ਲੈਕੇ ਬਹੁਜਨ ਸਮਾਜ ਪਾਰਟੀ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਪਹਿਲਾਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ।