ਰਾਏਕੋਟ, 4 ਅਗਸਤ (ਨਾਮਪ੍ਰੀਤ ਸਿੰਘ ਗੋਗੀ ) : ਪੰਥ ਦੀ ਬਹੁਤ ਹੀ ਮਹਾਨ ਅਤੇ ਉੱਚੀ ਸਖ਼ਸੀਅਤ ਵਜੋਂ ਜਾਣੇ ਜਾਂਦੇ, ਕਹਿਣੀ ਅਤੇ ਕਰਨੀ ਦੇ ਪੂਰੇ, ਦ੍ਰਿੜ ਇਰਾਦੇ ਦੇ ਮਾਲਕ ਸ਼੍ਰੋਮਣੀ ਅਕਾਲੀ ਦਲ ਅਤੇ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਸਵ. ਲੋਹਪੁਰਸ਼ ਜਥੇ. ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਾਤਾ ਮਹਿੰਦਰ ਕੌਰ ਤਲਵੰਡੀ ਜੋ ਪਿਛਲੇ ਦਿਨੀਂ ਆਪਸੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ, ਉਨ੍ਹਾਂ ਦੀ ਮੌਤ ’ਤੇ ਤਲਵੰਡੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਅੱਜ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਪੁੱਜੇ ਅਤੇ ਉਨ੍ਹਾਂ ਨੇ ਜੱਥੇਦਾਰ ਰਣਜੀਤ ਸਿੰਘ ਤਲਵੰਡੀ, ਜੱਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਮਾਂ ਦਾ ਵਿਛੋੜਾ ਅਕਹਿ ਤੇ ਅਸਹਿ ਦੁੱਖ ਹੈ, ਜੋ ਕਿ ਨਾ ਬਰਦਾਸਤ ਕਰਨਯੋਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਂ ਦੀ ਕਮੀਂ ਕਦੀ ਵੀ ਪੂਰੀ ਨਹੀਂ ਹੋ ਸਕਦੀ। ਪ੍ਰਧਾਨ ਬੀਬੀ ਜੰਗੀਰ ਕੌਰ ਨੇ ਕਿਹਾ ਕਿ ਲੋਹਪੁਰਸ਼ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਨੇ ਜਿੱਥੇ ਪੰਜਾਬ ਅਤੇ ਪੰਜਾਬੀਆਂ ਦੀਆਂ ਹੱਕਾਂ ਲਈ ਮੋਹਰੀ ਹੋ ਕੇ ਲੜ੍ਹਾਈਆਂ ਲੜੀਆਂ ਅਤੇ ਜੇਲ੍ਹਾਂ ਕੱਟੀਆਂ, ਉੱਥੇ ਮਾਤਾ ਮਹਿੰਦਰ ਕੌਰ ਨੇ ਵੀ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਅਤੇ ਆਪਣੇ ਬੱਚਿਆਂ ਦਾ ਚੰਗਾ ਪਾਲਣਾ ਪੋਸ਼ਣ ਵੀ ਕੀਤਾ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ, ਹਰਮੇਲ ਸਿੰਘ ਟੌਹੜਾ, ਐਸਡੀਐਮ ਡਾ. ਹਿਮਾਂਸ਼ੂ ਗੁਪਤਾ, ਨਾਇਬ ਤਹਿਸੀਲਦਾਰ ਗੁਰਪਿਆਰ ਸਿੰਘ, ਜਿਲ੍ਹਾ ਪ੍ਰੀਸ਼ਦ ਮੈਂਬਰ ਲਖਵਿੰਦਰ ਸਿੰਘ, ਕਮਲ ਸੰਧੂ, ਭਾਈ ਗੁਰਚਰਨ ਸਿੰਘ ਗਰੇਵਾਲ, ਮੈਨੇਜਰ ਗੁਰਸੇਵਕ ਸਿੰਘ, ਹੀਰਾ ਲਾਲ ਬਾਂਸਲ, ਗੁਰਚੀਨ ਸਿੰਘ ਚੀਨਾ, ਨਰਿੰਦਰ ਸਿੰਘ ਸੰਘੇੜਾ, ਪ੍ਰਭਜੋਤ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਤਲਵੰਡੀ, ਰਾਜਦੀਪ ਸਿੰਘ ਆਂਡਲੂ, ਜਗਤਾਰ ਸਿੰਘ ਤਾਰਾ ਤਲਵੰਡੀ, ਬਿੰਦਰਜੀਤ ਸਿੰਘ ਗਿੱਲ, ਰਘਵੀਰ ਸਿੰਘ ਕੁਲਾਰ, ਬਲਜੀਤ ਸਿੰਘ ਪੱਖੋਵਾਲ, ਗੁਰਜੀਤ ਸਿੰਘ ਲਤਾਲਾ, ਸਾਬਕਾ ਸਰਪੰਚ ਜਸਵੀਰ ਸਿੰਘ ਟੂਸਾ, ਸੁਖਵਿੰਦਰ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।