ਚੰਡੀਗੜ੍ਹ, 5 ਅਗਸਤ – ਉਲੰਪਿਕ ਹਾਕੀ ‘ਚ ਕਾਂਸੇ ਦਾ ਮੈਡਲ ਜਿੱਤਣ ‘ਤੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਪੰਜਾਬ ਦੇ ਸਾਰੇ ਖਿਡਾਰੀਆਂ ਨੂੰ 1 ਕਰੋੜ ਰੁਪਏ ਨਗਦ ਇਨਾਮ ਦਾ ਐਲਾਨ ਕੀਤਾ ਹੈ।ਟਵੀਟ ਕਰ ਉਨ੍ਹਾਂ ਕਿਹਾ ਕਿ ਆਪਣੇ ਹਾਕੀ ਖਿਡਾਰੀਆਂ ਦਾ ਉਨ੍ਹਾਂ ਨੂੰ ਇੰਤਜ਼ਾਰ ਹੈ ਤੇ ਉਨ੍ਹਾਂ ਦੇ ਆਉਣ ‘ਤੇ ਜਸ਼ਨ ਮਨਾਏ ਜਾਣਗੇ।