ਜਲੰਧਰ, 5 ਅਗਸਤ – ਟਕਸਾਲੀ ਕਾਂਗਰਸੀ ਵਰਕਰਾਂ ਨੇ ਅੱਜ ਜਲੰਧਰ ਦੇ ਫੁੱਟਬਾਲ ਚੌਂਕ ਸਥਿਤ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਦੇ ਬਾਹਰ ਧਰਨਾ ਲਗਾਇਆ।ਟਕਸਾਲੀ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਉਨ੍ਹਾਂ ਨੇ 15 ਸਾਲ ਪਾਰਟੀ ਦੀ ਸੇਵਾ ਕੀਤੀ ਹੈ, ਪਰੰਤੂ ਅਹੁਦੇ ਉਨ੍ਹਾਂ ਲੋਕਾਂ ਨੂੰ ਦਿੱਤੇ ਗਏ ਹਨ ਜੋ ਦੂਸਰੀਆਂ ਪਾਰਟੀਆਂ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਉਹ ਹਰ ਰੋਜ਼ ਚੌਧਰੀ ਸੰਤੋਖ ਸਿੰਘ ਦੀ ਰਿਹਾਇਸ਼ ਅੱਗੇ 1 ਘੰਟਾ ਧਰਨਾ ਦੇਣਗੇ, ਜਦ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ।