ਨਵੀਂ ਦਿੱਲੀ, 5 ਅਗਸਤ – ਵੱਧ ਰਹੀ ਮਹਿੰਗਾਈ ਅਤੇ ਪੈਗਾਸਸ ਤੋਂ ਇਲਾਵਾ ਹੋਰ ਮੁੱਦਿਆ ਨੂੰ ਲੈ ਕੇ ਯੂਥ ਕਾਂਗਰਸ ਨੇ ਅੱਜ ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਦਿੱਲੀ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਦਾ ਇਸਤੇਮਾਲ ਕੀਤਾ ਗਿਆ। ਦਿੱਲੀ ਪੁਲਿਸ ਦੇ ਡੀ.ਸੀ.ਪੀ ਦੀਪਕ ਯਾਦਵ ਨੇ ਦੱਸਿਆ ਕਿ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ 2 ਸੰਸਦ ਮੈਂਬਰਾਂ, 2 ਵਿਧਾਇਕਾਂ, 28 ਮਹਿਲਾਵਾਂ ਸਮੇਤ 589 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਯੂਥ ਕਾਂਗਰਸ ਨੂੰ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।