ਚੰਡੀਗੜ੍ਹ, 6 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟੋਕੀਓ ਉਲੰਪਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਭਾਰਤੀ ਮਹਿਲਾ ਹਾਕੀ ਟੀਮ ਨੂੰ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਭਾਰਤੀ ਮਹਿਲਾ ਹਾਕੀ ਟੀਮ ਵਿਚ ਸ਼ਾਮਿਲ ਹਰਿਆਣਾ ਦੀਆਂ 9 ਹਾਕੀ ਖਿਡਾਰਨਾਂ ਨੂੰ ਹਰਿਆਣਾ ਸਰਕਾਰ 50-50 ਲੱਖ ਰੁਪਏ ਦੇਵੇਗੀ।