ਨਵੀਂ ਦਿੱਲੀ, 22 ਅਪ੍ਰੈਲ – ਭਾਰਤ ਵਿਚ ਕੋਰੋਨਾ ਦੇ ਮਾਮਲੇ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ ਤੇ ਜਿਨ੍ਹਾਂ ਸੂਬਿਆ ‘ਚ ਕੋਰੋਨਾ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ ਉਨ੍ਹਾਂ ਵਿਚ ਦਿੱਲੀ ਵੀ ਸ਼ਾਮਿਲ ਹੈ।ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਵੱਲੋਂ ਚੋਣਾਂ ਮੁਲਤਵੀ ਕਰਨ ਦੇ ਪ੍ਰਸਤਾਵ ਨੂੰ ਉਪਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ।