ਨਵੀਂ ਦਿੱਲੀ, 6 ਅਗਸਤ – ਟੋਕੀਓ ਉਲੰਪਿਕਸ ‘ਚ ਭਾਰਤ ਦੀ ਪੁਰਸ਼ ਅਤੇ ਮਹਿਲਾ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨੇ ਖੇਡ ਰਤਨ ਪੁਰਸਕਾਰ ਦਾ ਨਾਂਅ ਹੁਣ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਕਰਨ ਦੀ ਘੋਸ਼ਣਾ ਕੀਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੇਜਰ ਧਿਆਨਚੰਦ ਹਾਕੀ ਦੇ ਇੱਕ ਮਹਾਨ ਖਿਡਾਰੀ ਸਨ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਖੇਡ ਰਤਨ ਪੁਰਸਕਾਰ ਦਾ ਨਾਂਅ ਹੁਣ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਖੇਡ ਰਤਨ ਪੁਰਸਕਾਰ ਨੂੰ ਪਹਿਲਾਂ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ।