ਫਗਵਾੜਾ, 22 ਅਪ੍ਰੈਲ – ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦਾ ਅੰਨ੍ਹਦਾਤਾ ਕਿਸਾਨ ਦਿੱਲੀ ਦੇ ਵੱਖ ਵੱਖ ਬਾਰਡਰਾਂ ‘ਤੇ ਦਿਨ ਰਾਤ ਸੰਘਰਸ਼ ਕਰ ਰਿਹਾ ਹੈ।ਦੂਸਰੇ ਪਾਸੇ ਪੰਜਾਬ ਦੇ ਵੱਖ ਵੱਖ ਹਿੱਸਿਆ ‘ਚ ਸਵੇਰੇ ਤੋਂ ਛਾਏ ਬੱਦਲਾਂ ਤੇ ਰੁਕ ਰੁਕ ਕੇ ਹੋ ਰਹੀ ਬਰਸਾਤ ਨੇ ਕਿਸਾਨਾਂ ਨੂੰ ਚਿੰਤਾ ‘ਚ ਪਾਇਆ ਹੋਇਆ ਹੈ। ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਹੋਈ ਕਣਕ ਦੀ ਫਸਲ ਖੇਤਾਂ ‘ਚ ਪੱਕ ਕੇ ਤਿਆਰ ਖੜੀ ਹੈ ਪਰੰਤੂ ਸਵੇਰੇ ਤੋਂ ਰੁਕ ਰੁਕ ਕੇ ਹੋ ਰਹੀ ਬਰਸਾਤ ਕਾਰਨ ਕਟਾਈ ਦਾ ਕੰਮ ਰੁਕ ਗਿਆ ਹੈ।