ਨਵੀਂ ਦਿੱਲੀ, 22 ਅਪ੍ਰੈਲ – ਕੋਰੋਨਾ ਨੂੰ ਲੈ ਕੇ ਚੱਲ ਰਹੇ ਹਾਲਾਤਾਂ ਉੱਪਰ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਆਕਸੀਜਨ ਦੀ ਭਾਰੀ ਕਮੀ ਚੱਲ ਰਹੀ ਹੈ। ਜਿਨ੍ਹਾਂ ਰਾਜਾਂ ਵਿਚ ਆਕਸੀਜਨ ਦੀਆਂ ਕੰਪਨੀਆ ਹਨ ਉਨ੍ਹਾਂ ਨੇ ਦਿੱਲੀ ਨੂੰ ਆਕਸੀਜਨ ਭੇਜਣੀ ਬੰਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਸਰਕਾਰ ਦੀ ਅਪੀਲ ‘ਤੇ ਆਕਸੀਜਨ ਦਾ ਕੋਟਾ 480 ਟਨ ਕਰ ਦਿੱਤਾ ਹੈ ਜਿਸ ਲਈ ਉਨ੍ਹਾਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਹਵਾਈ ਜਹਾਜ ਰਾਹੀ ਆਕਸੀਜਨ ਦਿੱਲੀ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।