ਕਾਬੁਲ, 6 ਅਗਸਤ – ਅਮਰੀਕਨ ਫੌਜ਼ ਦੇ ਅਫਗਾਨਿਸਤਾਨ ਛੱਡ ਕੇ ਜਾਣ ਤੋਂ ਬਾਅਦ ਅਫਗਾਨਿਸਤਾਨ ਤੇ ਤਾਲਿਬਾਨ ਵਿਚਕਾਰ ਲੜਾਈ ਜਾਰੀ ਹੈ। ਇਸ ਦੌਰਾਨ ਤਾਲਿਬਾਨ ਨੇ ਅਫਗਾਨਿਸਤਾਨ ਦੇ ਮੀਡੀਆ ਚੀਫ ਦਾਵਾ ਖਾਨ ਮੇਨਾਪਾਲ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਹਵਾਈ ਹਮਲਿਆਂ ‘ਚ ਵਾਧੇ ਦੀ ਜਵਾਬੀ ਕਾਰਵਾਈ ‘ਚ ਤਾਲਿਬਾਨ ਨੇ ਕੁੱਝ ਦਿਨ ਪਹਿਲਾਂ ਅਫਗਾਨਿਸਤਾਨ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਚੇਤਾਵਨੀ ਦਿੱਤੀ ਸੀ।