ਤਾਲਿਬਾਨ ਨੇ ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬ ‘ਚ ਵਾਪਿਸ ਲਗਾਇਆ ਨਿਸ਼ਾਨ ਸਾਹਿਬ

ਕਾਬੁਲ, 7 ਅਗਸਤ – ਤਾਲਿਬਾਨ ਨੇ ਅਫਗਾਨਿਸਤਾਨ ਦੇ ਪੇਕਟਿਆ ਸੂਬੇ ਦੇ ਚਮਕਨੀ ਇਲਾਕੇ ਸਥਿਤ ਇਤਿਹਾਸਿਕ ਗੁਰਦੁਆਰਾ ਥਲਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਨੂੰ ਵਾਪਿਸ ਲਗਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਤਾਲਿਬਾਨ ਨੇ ਅੰਤਰਰਾਸ਼ਟਰੀ ਦਬਾਅ ਅੱਗੇ ਝੁੱਕਦੇ ਹੋਏ ਇਹ ਕਦਮ ਉਠਾਇਆ ਹੈ। ਇਹ ਜਾਣਕਾਰੀ ਭਾਰਤੀ ਵਿਸ਼ਵ ਫੋਰਮ ਦੇ ਚੇਅਰਮੈਨ ਪੁਨੀਤ ਸਿੰਘ ਚੰਡੋਕ ਨੇ ਦਿੱਤੀ। ਇੱਥੇ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਤਾਲਿਬਾਨ ਵੱਲੋਂ ਇਤਿਹਾਸਿਕ ਗੁਰਦੁਆਰਾ ਥਲਾ ਸਾਹਿਬ ਦੀ ਛੱਤ ਤੋਂ ਜਬਰੀ ਨਿਸ਼ਾਨ ਸਾਹਿਬ ਹਟਾਇਆ ਗਿਆ ਸੀ।

Leave a Reply

Your email address will not be published. Required fields are marked *