ਮੁੰਬਈ, 7 ਅਗਸਤ – ਪ੍ਰਸਿੱਧ ਰੈਪਰ, ਕਲਾਕਾਰ, ਫਿਲਮੀ ਅਦਾਕਾਰ ਤੇ ਸੰਗੀਤ ਨਿਰਮਾਤਾ ਯੋ-ਯੋ ਹਨੀ ਸਿੰਘ (ਹਿਰਦੇਸ਼ ਸਿੰਘ) ਨੇ ਆਪਣੀ ਪਤਨੀ ਸ਼ਾਲਿਨੀ ਤਲਵਾਰ ਵੱਲੋਂ ਲਗਾਏ ਦੋਸ਼ਾਂ ‘ਤੇ ਆਪਣੀ ਚੁੱਪੀ ਤੋੜਦੇ ਹੋਏ ਸਾਰੇ ਦੋਸ਼ਾਂ ਨੂੰ ਝੂਠ ਦੱਸਿਆ ਹੈ। ਹਨੀ ਸਿੰਘ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ ਇਸ ਲਈ ਮੇਰੇ ਜਾਂ ਮੇਰੇ ਪਰਿਵਾਰ ਬਾਰੇ ਕਿਸੇ ਨਤੀਜੇ ‘ਤੇ ਨਾ ਪਹੁੰਚਿਆ ਜਾਵੇ।ਦੱਸਣਯੋਗ ਹੈ ਕਿ ਬੀਤੇ ਦਿਨੀਂ ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਹਨੀ ਸਿੰਘ ਉੱਪਰ ਘਰੇਲੂ ਹਿੰਸਾ ਅਤੇ ਉਸ ਨੂੰ ਧੋਖਾ ਦੇਣ ਦੇ ਦੋਸ਼ ਲਗਾਏ ਸਨ।