ਲੁਧਿਆਣਾ, 7 ਅਗਸਤ – ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿਖੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਫੋਨ ਟੈਪਿੰਗ ਦਾ ਮੁੱਦਾ ਚੁੱਕਿਆ ਗਿਆ ਪਰ ਕੇਂਦਰ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ।ਖੇਤੀ ਕਾਨੂੰਨਾਂ ਸਬੰਧੀ ਮੁੜ ਤੋਂ ਸੰਸਦ ‘ਚ ਚਰਚਾ ਦੀ ਮੰਗ ਕੀਤੀ ਤਾਂ ਉਹ ਵੀ ਸਰਕਾਰ ਨੇ ਰੱਦ ਕਰ ਦਿੱਤੀ। ਬੇਅਦਬੀ ਮਾਮਲੇ ‘ਤੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਮਾਮਲੇ ‘ਚ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਿਸ ਕਰਕੇ ਬੇਅਦਬੀ ਮਾਮਲੇ ‘ਚ ਇਨਸਾਫ ਮਿਲਣ ‘ਚ ਦੇਰੀ ਹੋ ਰਹੀ ਹੈ।