ਚੰਡੀਗੜ੍ਹ, 7 ਅਗਸਤ – ਟੋਕੀਓ ਉਲੰਪਿਕਸ ‘ਚ ਭਾਰਤ ਦੇ ਪਹਿਲਵਾਨ ਬਜਰੰਗ ਪੂਨੀਆ ਵੱਲੋਂ ਕੁਸ਼ਤੀ ‘ਚ ਕਾਂਸੀ ਦਾ ਮੈਡਲ ਜਿੱਤਣ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਜਰੰਗ ਪੂਨੀਆ ਨੂੰ ਮੁਬਾਰਕਬਾਦ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬਜਰੰਗ ਪੂਨੀਅ ਨੂੰ ਹਰਿਆਣਾ ਸਰਕਾਰ ਵੱਲੋਂ 2.50 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ।