ਰਾਏਕੋਟ, 8 ਅਗਸਤ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਵ. ਲੋਹਪੁਰਸ਼ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਅਧੂਰੇ ਸੁਪਨਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪੂਰੇ ਕਰੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ ਪਤਨੀ ਮਾਤਾ ਮਹਿੰਦਰ ਕੌਰ ਤਲਵੰਡੀ ਦੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ। ਸ੍ਰ.ਢੀਂਡਸਾ ਨੇ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਨਾਲ ਬਿਤਾਏ ਸਮੇਂ ਦੌਰਾਨ ਮਾਤਾ ਮਹਿੰਦਰ ਕੌਰ ਤਲਵੰਡੀ ਦੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਤਲਵੰਡੀ ਪਰਿਵਾਰ ਦਾ ਪੰਥ ਦੀ ਸੇਵਾ ਕਰਨ ਅਤੇ ਤਿਆਗ ਦੀ ਮੂਰਤ ਬਣਨ ਵਿੱਚ ਵੱਡਾ ਰੋਲ ਰਿਹਾ ਹੈ। ਇਹੀ ਕਾਰਨ ਰਿਹਾ ਹੈ ਕਿ ਹੁਣ ਤੱਕ ਦੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨਾਂ ਵਿੱਚੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਇੱਕ ਅਜਿਹੇ ਪ੍ਰਧਾਨ ਹੋਏ ਹਨ, ਜਿੰਨ੍ਹਾਂ ਨੂੰ ਲੋਹਪੁਰਸ਼ ਦਾ ਖਿਤਾਬ ਮਿਲਿਆ ਹੈ। ਜੋ ਆਪਣੇ ਆਪ ਵਿੱਚ ਇੱਕ ਮਾਣ ਵਾਲੀ ਗੱਲ ਹੈ। ਉਨ੍ਹਾਂ ਮਾਤਾ ਮਹਿੰਦਰ ਕੌਰ ਦੀ ਸਾਦਗੀ ਅਤੇ ਪਰਿਵਾਰ ਨੂੰ ਦਿੱਤੇ ਸੰਸਕਾਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪਰਿਵਾਰ ਹਮੇਸ਼ਾਂ ਜੱਥੇਦਾਰ ਤਲਵੰਡੀ ਦੇ ਪਾਏ ਪੂਰਨਿਆਂ ਤੇ ਚੱਲਦਾ ਰਹੇਗਾ। ਉਨ੍ਹਾਂ ਤੋਂ ਇਲਾਵਾ ਜੱਥੇਦਾਰ ਸਾਬਕਾ ਪਾਰਲੀਮੈਂਟ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਸਮੇਂ ਕਿਹਾ ਜੱਥੇਦਾਰ ਰਣਜੀਤ ਸਿੰਘ ਤਲਵੰਡੀ, ਜੱਥੇਦਾਰ ਜਗਜੀਤ ਸਿੰਘ ਤਲਵੰਡੀ, ਬੀਬੀ ਹਰਜੀਤ ਕੌਰ ਅਤੇ ਬੀਬੀ ਮਨਜੀਤ ਕੌਰ ਨੂੰ ਮਾਤਾ ਨੇ ਸਮਾਜ ਸੇਵਾ ਕਰਨ ਦੀ ਗੁੜਤੀ ਦਿੱਤੀ ਹੈ ਅਤੇ ਪਰਿਵਾਰ ਦੀ ਵਿਰਾਸਤ ਨੂੰ ਸੰਭਾਲਣ ਦੀ ਜਿੰਮੇਵਾਰੀ ਦਿੱਤੀ ਹੈ। ਇਸ ਮੌਕੇ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਭਾਈ ਰਣਜੀਤ ਸਿੰਘ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਐਮ.ਪੀ. ਪਰਮਜੀਤ ਕੌਰ ਗੁਲਸ਼ਨ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਸਪੀਕਰ ਬੀਰਦਵਿੰਦਰ ਸਿੰਘ, ਸਾਬਕਾ ਸੰਸਦੀ ਸਕੱਤਰ ਅਤੇ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਬਿਕਰਮਜੀਤ ਸਿੰਘ ਖਾਲਸਾ, ਵਿਧਾਇਕ ਰਵਿੰਦਰ ਸਿੰਘ ਬਰ੍ਹਮਪੁਰਾ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਨੁਸਰਤ ਇਕਰਾਮ ਖਾਂ ਬੱਗਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ, ਹਰਸੁਰਿੰਦਰ ਸਿੰਘ ਬੱਬੀ ਬਾਦਲ, ਕਰੈਨਲ ਸਿੰਘ ਪੀਰਮੁਹੰਮਦ, ਜਗਦੀਸ਼ ਸਿੰਘ ਗਰਚਾ ਸਾਬਕਾ ਮੰਤਰੀ, ਮਾਨ ਸਿੰਘ ਗਰਚਾ, ਸਾਬਕਾ ਵਿਧਾਇਕ ਈਸ਼ਰ ਸਿੰਘ ਮੇਹਰਵਾਨ, ਸੰਤਾ ਸਿੰਘ ਉਮੈਦਪੁਰੀ, ਕੇਵਲ ਸਿੰਘ ਬਾਦਲ, ਭਾਈ ਗੁਰਚਰਨ ਸਿੰਘ ਗਰੇਵਾਲ, ਬਲਦੇਵ ਸਿੰਘ ਚੂੰਘਾਂ ਮੈਂਬਰ ਐਸਜੀਪੀਸੀ, ਜਿਲ੍ਹਾ ਪ੍ਰੀਸ਼ਦ ਮੈਂਬਰ ਲਖਵਿੰਦਰ ਸਿੰਘ ਗੁੱਜਰਵਾਲ, ਮੇਜਰ ਸਿੰਘ ਦੇਵਤਵਾਲ, ਸੰਤ ਸੁਖਵਿੰਦਰ ਸਿੰਘ ਟਿੱਬੇ ਵਾਲੇ, ਬਾਬਾ ਬਲਦੇਵ ਸਿੰਘ ਰਾਜੋਆਣਾ, ਭਾਈ ਈਸ਼ਰ ਸਿੰਘ ਭਿੰਡਰਾਂ ਵਾਲੇ, ਗਿਆਨੀ ਮੋਹਣ ਸਿੰਘ, ਰਘੁਬੀਰ ਸਿੰਘ ਸਹਾਰਨ ਮਾਜਰਾ, ਚਰਨ ਸਿੰਘ ਆਲਮਗੀਰ ਆਦਿ ਵੱਲੋਂ ਮਾਤਾ ਮਹਿੰਦਰ ਕੌਰ ਤਲਵੰਡੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਸ਼ਰਧਾਂਜਲੀ ਸਮਾਗਮ ਦੇ ਅਖੀਰ ’ਚ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਤਲਵੰਡੀ ਪਰਿਵਾਰ ਤੇ ਆਈ ਔਖੀ ਘੜੀ ਵਿੱਚ ਆਪ ਸਭ ਨੇ ਸਾਥ ਦਿੱਤਾ ਹੈ। ਜਿਸ ਤਲਵੰਡੀ ਪਰਿਵਾਰ ਹਮੇਸ਼ਾਂ ਰਿਣੀਂ ਰਹੇਗਾ। ਇਸ ਮੌਕੇ ਰਾਜਦੀਪ ਸਿੰਘ ਆਂਡਲੂ, ਜਗਤਾਰ ਸਿੰਘ ਤਾਰਾ ਤਲਵੰਡੀ, ਬਿੰਦਰਜੀਤ ਸਿੰਘ ਗਿੱਲ, ਕੁਲਦੀਪ ਸਿੰਘ ਜੌਹਲਾਂ, ਗੁਰਪ੍ਰੀਤ ਸਿੰਘ ਤਲਵੰਡੀ, ਨਰਿੰਦਰ ਸਿੰਘ ਲਾਡੀ, ਮਨਪ੍ਰੀਤ ਸਿੰਘ ਤਲਵੰਡੀ, ਗੁਰਮਿੰਦਰ ਸਿੰਘ ਗੋਗੀ ਭੁੱਲਰ, ਪ੍ਰਧਾਨ ਗੁਰਦੀਪ ਸਿੰਘ ਭੋਲਾ, ਸਰਪੰਚ ਪਰਮਜੀਤ ਸਿੰਘ ਕੋਟਆਗਾਂ, ਹਰਜੀਤ ਸਿੰਘ ਕੋਟਆਗਾਂ, ਜਤਿੰਦਰ ਸਿੰਘ ਲਤਾਲਾ, ਬਲਵੰਤ ਸਿੰਘ ਜੰਟਾ, ਅਮਨਦੀਪ ਸਿੰਘ ਮਾਂਗਟ, ਮਿੰਟੂ ਜੱਟਪੁਰਾ, ਸੁਖਵਿੰਦਰ ਸਿੰਘ, ਦਲਜੀਤ ਸਿੰਘ ਜੀਤਾ, ਪਿੰਦਰ ਤੁੰਗਾਹੇੜੀ, ਬਲਵੀਰ ਸਿੰਘ ਝੋਰੜਾਂ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।