ਚੰਡੀਗੜ੍ਹ, 22 ਅਪ੍ਰੈਲ – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੱਲ੍ਹ ਸ਼ਾਮ 6 ਵਜੇ ਤੋਂ ਦੁਕਾਨਾਂ ਤੇ ਬਾਜ਼ਾਰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਆਦੇਸ਼ ਦਿੱਤੇ ਕਿ ਗੈਰ ਜ਼ਰੂਰੀ ਥਾਵਾਂ ‘ਤੇ ਭੀੜ ਨਾ ਇਕੱਠੀ ਹੋਵੇਗੀ ਇਸ ਲਈ ਪ੍ਰਸ਼ਾਸਨਿਕ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨ੍ਹਾਂ ਕੋਈ ਵੀ ਕੰਮ ਨਹੀਂ ਹੋਣਗੇ।