ਨਵੀਂ ਦਿੱਲੀ, 11 ਅਗਸਤ – ਸੂਤਰਾਂ ਅਨੁਸਾਰ ਬੀਤੇ ਦਿਨ ਰਾਜ ਸਭਾ ਦੀ ਕਾਰਵਾਈ ਦੌਰਾਨ ਹੰਗਾਮਾ ਕਰਨ ਵਾਲੇ ਰਾਜ ਸਭਾ ਮੈਂਬਰਾਂ ਜਿਨ੍ਹਾਂ ਵਿਚ ਪੰਜਾਬ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਿਲ ਸਨ ਖਿਲਾਫ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਕਾਰਵਾਈ ਕਰਨਗੇ।ਇਸ ਮੁੱਦੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਦਨ ਦੇ ਨੇਤਾ ਪਿਊਸ਼ ਗੋਇਲ ਅਤੇ ਭਾਜਪਾ ਦੇ ਹੋਰ ਰਾਜ ਸਭਾ ਮੈਂਬਰ ਵੈਂਕਈਆ ਨਾਇਡੂ ਨੂੰ ਮਿਲੇ ਹਨ।