ਨਵੀਂ ਦਿੱਲੀ, 11 ਅਗਸਤ – ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਹੋਣ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ‘ਚ ਘੱਟ ਕੰਮ ਨੂੰ ਲੈ ਕੇ ਖੇਦ ਜਤਾਇਆ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀ ਕਾਰਵਾਈ ਉਮੀਦ ਅਨੁਸਾਰ ਨਹੀਂ ਹੋਈ ਹੈ ਤੇ 20 ਬਿੱਲ ਲੋਕ ਸਭਾ ‘ਚ ਪਾਸ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਦਨ ‘ਚ ਨਾਅਰੇਬਾਜ਼ੀ ਕਰਨਾ ਤੇ ਤਖਤੀਆਂ ਦਿਖਾਉਣਾ ਮਰਿਆਦਾ ਦੇ ਉਲਟ ਹੈ। ਸਦਨ ਦੀ ਮਰਿਆਦਾ ਬਣਾਈ ਰੱਖਣ ਦੀ ਜ਼ਰੂਰਤ ਹੈ।