ਕੇਂਦਰੀ ਸਿਹਤ ਮੰਤਰੀ ਨੇ ਪੰਜਾਬ ਨੂੰ ਕੋਵਿਡ ਵੈਕਸੀਨ ਦੀ ਸਪਲਾਈ ‘ਚ 25% ਤੁਰੰਤ ਵਾਧੇ ਦਾ ਦਿੱਤਾ ਆਦੇਸ਼ – ਕੈਪਟਨ

ਨਵੀਂ ਦਿੱਲੀ, 11 ਅਗਸਤ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਵੈਕਸੀਨ ਦੀ ਸਪਲਾਈ ਵਧਾਉਣ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰੀ ਸਿਹਤ ਮੰਤਰੀ ਦੇ ਬਹੁਤ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਵੱਲੋਂ ਪੰਜਾਬ ਨੂੰ ਕੋਵਿਡ ਵੈਕਸੀਨ ਦੀ ਸਪਲਾਈ ਵਧਾਉਣ ਦੀ ਕੀਤੀ ਅਪੀਲ ਦਾ ਤੁਰੰਤ ਜਵਾਬ ਦਿੱਤਾ ਹੈ।ਕੋਵਿਡ ਵੈਕਸੀਨ ਦੀ ਸਪਲਾਈ ਵਿਚ 25% ਤੁਰੰਤ ਵਾਧੇ ਦਾ ਆਦੇਸ਼ ਦਿੰਦੇ ਹੋਏ ਸਿਹਤ ਮੰਤਰੀ ਨੇ ਪੰਜਾਬ ਦੀ ਪੂਰੀ ਮੰਗ ਨੂੰ ਅਕਤੂਬਰ ਦੇ ਅੰਤ ਤੱਕ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।

Leave a Reply

Your email address will not be published. Required fields are marked *