ਨਵੀਂ ਦਿੱਲੀ, 12 ਅਗਸਤ – ਦਿੱਲੀ ਦੇ ਖਜ਼ੂਰੀ ਖਾਸ ਇਲਾਕੇ ਵਿਚ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਹੋਈ ਮੁੱਠਭੇੜ ਦੌਰਾਨ 2 ਬਦਮਾਸ਼ ਗੋਲੀ ਲੱਗਣ ਨਾਲ ਢੇਰ ਹੋ ਗਏ ਜਦਕਿ 2 ਪੁਲਿਸ ਮੁਲਾਜ਼ਮ ਵੀ ਜਖਮੀਂ ਹੋਏ ਹਨ।ਦੱਸਣਯੋਗ ਹੈ ਕਿ ਬਦਮਾਸ਼ਾਂ ਨੇ ਇੱਕ ਘਰ ਦੇ ਕਮਰੇ ਵਿਚ ਖੁਦ ਨੂੰ ਬੰਦ ਕਰ ਲਿਆ ਸੀ। ਪੁਲਿਸ ਨੇ ਬਦਮਾਸ਼ਾਂ ਨੂੰ ਬਾਹਰ ਆਉਣ ਲਈ ਕਿਹਾ ਪਰੰਤੂ ਬਦਮਾਸ਼ਾਂ ਨੇ ਪੁਲਿਸ ਉੱਪਰ ਫਾਈਰਿੰਗ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਬਦਮਾਸ਼ ਢੇਰ ਹੋ ਗਏ।ਮਾਰੇ ਗਏ ਬਦਮਾਸ਼ਾਂ ਤੋਂ 2 ਪਿਸਤੌਲ, 4 ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।