ਟੋਰਾਂਟੋ, 23 ਅਪ੍ਰੈਲ – ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਨਿਊਜ਼ੀਲੈਂਡ ਤੋਂ ਬਾਅਦ ਹੁਣ ਕੈਨੇਡਾ ਸਰਕਾਰ ਨੇ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਉੱਪਰ 30 ਦਿਨਾਂ ਲਈ ਕੈਨੇਡਾ ਦਾਖਲ ਹੋਣ ਉੱਪਰ ਪਾਬੰਦੀ ਲਗਾ ਦਿੱਤੀ ਹੈ।ਭਾਰਤ ਦੇ ਨਾਲ ਨਾਲ ਪਾਕਿਸਤਾਨ ਦੇ ਯਾਤਰੀਆ ਉੱਪਰ ਵੀ ਕੈਨੇਡਾ ਦਾਖਲ ਹੋਣ ਉੱਪਰ ਪਾਬੰਦੀ ਲਗਾਈ ਗਈ ਹੈ।ਇਹ ਐਲਾਨ ਟਰਾਂਸਪੋਰਟ ਮੰਤਰੀ ਕੈਨੇਡਾ ਉਮਰ ਅਲਗਾਬਰਾ ਨੇ ਪੱਤਰਕਾਰ ਵਾਰਤਾ ਦੌਰਾਨ ਕੀਤਾ।