ਬੀ.ਐੱਸ.ਐਫ ਦੇ ਕਾਫਿਲੇ ਉੱਪਰ ਅੱਤਵਾਦੀ ਹਮਲਾ

ਸ੍ਰੀਨਗਰ, 12 ਅਗਸਤ – ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਅੱਤਵਾਦੀਆਂ ਵੱਲੋਂ ਬੀ.ਐੱਸ.ਐਫ ਦੇ ਕਾਫਿਲੇ ਉੱਪਰ ਗੋਲੀਬਾਰੀ ਕੀਤੀ ਗਈ। ਆਈ.ਜੀ.ਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਅੱਤਵਾਦੀ ਹਮਲੇ ਵਿਚ ਕਿਸੇ ਦੇ ਜਖਮੀਂ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ ਅੱਤਵਾਦੀ ਫਸ ਗਏ ਹਨ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ ਹੈ। ਪੁਲਿਸ, ਸੀ.ਆਰ.ਪੀ.ਐਫ ਅਤੇ ਸੈਨਾ ਦੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।

Leave a Reply

Your email address will not be published. Required fields are marked *