ਨਵੀਂ ਦਿੱਲੀ, 13 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 40,120 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 42,295 ਠੀਕ ਹੋਏ ਹਨ ਤੇ 585 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,21,17,826, 3,13,02,345 ਠੀਕ ਹੋ ਚੁੱਕੇ ਹਨ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,30,254 ਹੋ ਚੁੱਕੀ ਹੈ ਤੇ ਐਕਟਿਵ ਮਾਮਲਿਆਂ ਦੀ ਗਿਣਤੀ 3,85,227 ਹੈ।52,95,82,956 ਵੈਕਸੀਨੇਸ਼ਨ ਹੋ ਚੁੱਕੀ ਹੈ।