ਸ਼ਿਮਲਾ, 13 ਅਗਸਤ – ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ‘ਚ ਢਿੱਗਾਂ ਡਿੱਗਣ ਕਾਰਨ ਹੁਣ ਤੱਕ 15 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ। ਰਾਹਤ ਕਾਰਜ ਅੱਜ ਸਵੇਰੇ 4 ਵਜੇ ਮੁੜ ਤੋਂ ਸ਼ੁਰੂ ਕੀਤੇ ਗਏ ਹਨ। ਹਿਮਾਚਲ ਦੇ ਮੁੱਖ ਮੰਤਰੀ ਨੇ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 4-4 ਲੱਖ ਅਤੇ ਜਖਮੀਂਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।