ਅਜਨਾਲਾ, 13 ਅਗਸਤ – ਪੰਜਾਬ ਸਰਕਾਰ ਦੇ 2 ਅਗਸਤ ਤੋਂ ਪੰਜਾਬ ਦੇ ਸਕੂਲ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਸਿਹਤ ਵਿਭਾਗ ਦੀਆਂ ਹਿਦਾਇਤਾਂ ‘ਤੇ ਸਕੂਲਾਂ ‘ਚ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਅਜਨਾਲਾ ਵਿਖੇ ਵਿਦਿਆਰਥਣਾਂ ਦੇ ਲਏ ਗਏ ਕੋਰੋਨਾ ਟੈਸਟਾਂ 8 ਵਿਦਿਆਰਥਣਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ‘ਤੇ ਹੁਣ ਸਕੂਲ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਜਦਕਿ ਸਕੂਲ ਸਟਾਫ ਦੇ ਵੀ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।