ਨਵੀਂ ਦਿੱਲੀ, 23 ਅਪ੍ਰੈਲ – ਕੋਰੋਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਈ ਵੀ ਆਕਸੀਜਨ ਐਕਸਪ੍ਰੈੱਸ ਚਲਾਉਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਦੇਸ਼ ‘ਚ ਕੋਰੋਨਾ ਵੈਕਸੀਨ ਦਾ ਰੇਟ ਇੱਕ ਹੋਣਾ ਚਾਹੀਦਾ ਹੈ।