ਲੁਧਿਆਣਾ, 13 ਅਗਸਤ – ਐੱਸ.ਟੀ.ਐਫ ਲੁਧਿਆਣਾ ਨੇ 5 ਕਿੱਲੋ 300 ਗ੍ਰਾਮ ਹੈਰੋਇਨ ਅਤੇ 2.10 ਲੱਖ ਦੀ ਡਰੱਗ ਮਨੀ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 26 ਕਰੋੜ ਰੁਪਏ ਬਣਦੀ ਹੈ।ਐੱਸ.ਟੀ.ਐਫ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨਾਂ ਦਾ ਇੱਕ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ, ਜਿਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।