ਸ੍ਰੀ ਮੁਕਤਸਰ ਸਾਹਿਬ, 14 ਅਗਸਤ – ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵੱਲੋਂ ਧਰਨਾ ਦਿੱਤਾ ਗਿਆ।ਧਰਨੇ ਵਿਚ ਲੱਗੀ ਡਿਊਟੀ ‘ਤੇ ਜਾ ਰਹੇ ਪੰਜਾਬ ਪੁਲਿਸ ਦੇ ਏ.ਐੱਸ.ਆਈ ਦਾ ਮੋਟਰਸਾਈਕਲ ਰਸਤੇ ਵਿਚ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਮ੍ਰਿਤਕ ਏ.ਐੱ.ਆਈ ਦੀ ਪਹਿਚਾਣ ਸੁਰਜੀਤ ਸਿੰਘ ਵਜੋ ਹੋਈ ਹੈ, ਜੋ ਕਿ ਪਿੰਡ ਖੇਮਾ ਖੇੜਾ ਦਾ ਰਹਿਣ ਵਾਲਾ ਸੀ।