ਚੰਡੀਗੜ੍ਹ, 14 ਅਗਸਤ – ਕੋਵਿਡ ਰੀਵਿਊ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਬਾਹਰਲੇ ਸੂਬਿਆ ਤੋਂ ਪੰਜਾਬ ਅੰਦਰ ਦਾਖਲ ਹੋਣ ਵਾਲੇ ਲੋਕਾਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਇਸ ਦੇ ਤਹਿਤ ਪੰਜਾਬ ਅੰਦਰ ਦਾਖਲ ਹੋਣ ਸਮੇਂ ਕੋਵਿਡ ਟੀਕਾਕਰਨ ਸਰਟੀਫਿਕੇਟ ਅਤੇ ਸਰਟੀਫਿਕੇਟ ਨਾ ਹੋਣ ‘ਤੇ ਕੋਵਿਡ ਨੈਗੇਟਿਵ ਰਿਪੋਰਟ ਦਿਖਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਤੋਂ ਆਉਣ ਵਾਲੇ ਲੋਕਾਂ ਦੀ ਸਖਤ ਨਿਗਰਾਨੀ ਦੇ ਆਦੇਸ਼ ਦਿੱਤੇ ਗਏ ਹਨ ਤੇ ਨਵੇਂ ਆਦੇਸ਼ ਸੋਮਵਾਰ ਤੋਂ ਲਾਗੂ ਹੋਣਗੇ।