ਚੰਡੀਗੜ੍ਹ, 14 ਅਗਸਤ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਟਵੀਟ ਕਰ ਆਪਣੀ ਹੀ ਸਰਕਾਰ ਨੂੰ ਘੇਰਦੇ ਹੋਏ ਸਵਾਲ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਦੋਸ਼ੀਆਂ ਨੂੰ ਸਜ਼ਾ ਦੇਣਾ 18 ਸੂਤਰੀ ਏਜੰਡੇ ਦੇ ਤਹਿਤ ਕਾਂਗਰਸ ਦੀ ਤਰਜੀਹ ਹੈ।ਮਜੀਠੀਆ ਉੱਪਰ ਕਾਰਵਾਈ ਨਾ ਹੋਣ ਦਾ ਸਵਾਲ ਖੜਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਸ਼ਿਆ ਨੂੰ ਲੈ ਕੇ ਕਾਰਵਾਈ ਵਿਚ ਹੋਰ ਦੇਰੀ ਹੋਣ ‘ਤੇ ਪੰਜਾਬ ਵਿਧਾਨ ਸਭਾ ‘ਚ ਰਿਪੋਰਟਾਂ ਨੂੰ ਜਨਤਕ ਕਰਨ ਦਾ ਮੁੱਦਾ ਲਿਆਂਦਾ ਜਾਵੇਗਾ।ਮਾਣਯੋਗ ਹਾਈਕੋਰਟ ਐੱਸ.ਟੀ.ਐਫ ਦੀ ਰਿਪੋਰਟ ‘ਤੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਲਈ ਕਹਿ ਚੁੱਕਾ ਹੈ ਸਰਕਾਰ ਨੇ ਢਾਈ ਸਾਲਾਂ ‘ਚ ਕੀ ਕਾਰਵਾਈ ਕੀਤੀ? ਉਨ੍ਹਾਂ ਕਿਹਾ ਕਿ ਨਸ਼ਿਆ ਸਬੰਧੀ ਰਿਪੋਰਟ ਨੂੰ ਖੋਲ੍ਹਣ ਦੀ ਪਟੀਸ਼ਨ ਨੂੰ ਅੱਗੇ ਵਧਾਉਂਦੇ ਹੋਏ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇਣੀ ਚਾਹੀਦੀ ਹੈ।