ਹੁਸ਼ਿਆਰਪੁਰ ( ਦਲਜੀਤ ਅਜਨੋਹਾ) :- ਹੁਸ਼ਿਆਰਪੁਰ ਪੁਲਿਸ ਨੇ ਸ਼ਹਿਰ ਦੇ ਅਰੋੜਾ ਕਾਲੋਨੀ ਵਿਖੇ ਇੱਕ ਦੋ ਦਿਨ ਪਹਿਲਾ ਹੋਈ ਚੋਰੀ ਦੇ ਮਾਮਲੇ ਨੂੰ ਸਲਝਾਉਣ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ। ਇਸ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਐੱਸ.ਐੱਸ.ਪੀ ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਚੋਰਾਂ ਨੇ ਰਜਿੰਦਰ ਕੋਰ ਵਾਸੀ ਅਰੋੜਾ ਕਾਲੋਨੀ ਦੇ ਘਰ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਦੋਰਾਨ ਰਜਿੰਦਰ ਕੋਰ ਨੇ ਦੱਸਿਆ ਕਿ ਉਨਾਂ ਵੱਲੋਂ ਆਪਣੀ ਬੇਟੀ ਦੇ ਵਿਆਹ ਦੀ ਤਿਆਰੀ ਕੀਤੀ ਜਾ ਰਹੀ ਸੀ ਤੇ ਚੋਰ ਉਨਾਂ ਦੇ ਘਰੋਂ ਲੱਖਾਂ ਰੁਪਏ ਦੀ ਨਗਦੀ ਅਤੇ ਲੱਖਾਂ ਰੁਪਏ ਦੇ ਕੀਮਤੀ ਗਹਿਣੇ ਲੈ ਕੇ ਫਰਾਰ ਹੋ ਗਏ ਸਨ। ਉਨਾਂ ਦੱਸਿਆ ਕਿ ਪੁਲਸ ਨੇ ਇਸ ਚੋਰੀ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਧਰਮਕੋਟ ਤੇ ਦੂਸਰੇ ਵਿਅਕਤੀ ਨੂੰ ਮਾਤਾ ਜਵਾਲਾ ਜੀ ਤੋਂ ਕਾਬੂ ਕਰਕੇ ਉਨਾਂ ਪਾਸੋਂ 15 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਉਨਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਪੀੜਤ ਮਹਿਲਾ ਰਾਜਵਿੰਦਰ ਕੋਰ ਨੇ ਜਿੱਥੇ ਪੁਲਿਸ ਵੱਲੋਂ ਇਸ ਚੋਰੀ ਨੂੰ ਹੱਲ ਕਰਨ ਦੇ ਕੰਮ ਦੀ ਸ਼ਲਾਘਾ ਕੀਤੀ ਉਥੇ ਹੀ ਉਨਾਂ ਕਿਹਾ ਕਿ ਇੱਕ ਸਮਾਂ ਸੀ ਉਹ ਪੁਲਿਸ ਦੇ ਨਾਂ ਤੋਂ ਵੀ ਖੋਫ ਖਾਂਦੀ ਸੀ ਪਰ ਹੁਣ ਉਹ ਪੁਲਿਸ ਨੂੰ ਰੱਬ ਦੇ ਰੂਪ ਵਾਂਗ ਦੇਖਦੀ ਹੈ।