ਨਵੀਂ ਦਿੱਲੀ, 17 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 25166 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜੋ ਕਿ 154 ਦਿਨਾਂ ਬਾਅਦ ਸਭ ਤੋਂ ਘੱਟ ਹਨ। ਇਸ ਤੋਂ ਇਲਾਵਾ 36,830 ਠੀਕ ਹੋਏ ਹਨ ਤੇ 437 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,22,50,679, ਠੀਕ ਹੋਣ ਵਾਲਿਆਂ ਦੀ ਗਿਣਤੀ 3,14,48,754, ਮਰਨ ਵਾਲਿਆਂ ਦੀ ਗਿਣਤੀ 4,32,079 ਹੋ ਚੁੱਕੀ ਹੈ ਤੇ ਐਕਟਿਵ ਮਾਮਲਿਆਂ ਦੀ ਗਿਣਤੀ 3,69,846 ਹੈ। ਇਸ ਤੋਂ ਇਲਾਵਾ।55,47,36,609 ਵੈਕਸੀਨੇਸ਼ਨ ਹੋ ਚੁੱਕੀ ਹੈ।