ਲਾਹੌਰ, 17 ਅਗਸਤ – ਪਾਕਿਸਤਾਨ ਦੇ ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਲੱਗੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਆਦਮ ਕਦਮ ਬੁੱਤ ਨੂੰ ਇੱਕ ਵਿਅਕਤੀ ਵੱਲੋਂ ਨੁਕਸਾਨ ਪਹੁੰਚਾਇਆ ਗਿਆ।ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਉੱਪਰ ਪਹਿਲਾਂ ਵੀ ਦੋ ਵਾਰ ਹਮਲਾ ਹੋ ਚੁੱਕਾ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਪਾਬੰਦੀਸ਼ੁਦਾ ਕੱਟੜ ਇਸਲਾਮਿਕ ਸੰਗਠਨ ਤਹਿਰੀਕ-ਏ-ਲਬੈਕ ਨੇ ਕੀਤਾ ਹੈ।