ਫਗਵਾੜਾ – ਖੇਤੀ ਕਾਨੂੰਨ ਰੱਦ ਕਰਵਾਉਣ ਲਈ ਨੌਜਵਾਨਾਂ ਵੱਲੋਂ ਰੋਸ ਮਾਰਚ

ਫਗਵਾੜਾ, 17 ਅਗਸਤ (ਰਮਨਦੀਪ) – ਕੇਂਦਰ ਦੀ ਮੋਦੀ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਕਿ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨਾ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ ਉੱਥੇ ਹੀ ਇਸ ਅੰਦੋਲਨ ਵਿੱਚ ਸਿਆਸੀ ਪਾਰਟੀਆਂ ਵੀ ਕਿਸਾਨਾਂ ਦੇ ਸਮਰਥਨ ਵਿੱਚ ਮੋਦੀ ਸਰਕਾਰ ਖਿਲਾਫ ਮੈਦਾਨ ਵਿੱਚ ਉਤਰ ਚੁੱਕੀਆ ਹਨ। ਇਸ ਦੇ ਤਹਿਤ ਯੂਥ ਕਾਂਗਰਸ ਦੇ ਜਿਲ੍ਹਾ ਉੱਪ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨਾਂ ਨੇ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ।ਗੁਰੂ ਹਰਗੋਬਿੰਦ ਨਗਰ ਫਗਵਾੜਾ ਤੋਂ ਸ਼ੁਰੂ ਹੋ ਕੇ ਇਹ ਰੋਸ ਮਾਰਚ ਪ੍ਰਮੁੱਖ ਬਜਾਰਾ ਵਿੱਚੋਂ ਹੁੰਦਾ ਹੋਇਆ ਸਥਾਨਕ ਗੋਲ ਚੌਂਕ ਵਿਖੇ ਸਮਾਪਤ ਹੋਇਆ। ਇਸ ਮੋਕੇ ਹਰਜੀ ਮਾਨ ਨੇ ਜਿੱਥੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ੳੁੱਥੇ ਹੀ ਉਨਾਂ ਕਿਹਾ ਕਿ ਉਹ ਪੰਜਾਬੀ ਹੋਣ ਦੇ ਨਾਤੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਨਾਲ ਹਨ ਤੇ ਜਦੋ ਤੱਕ ਕੇਂਦਰ ਸਰਕਾਰ ਖੇਤੀ ਕਾਨੁੰਨ ਰੱਦ ਨਹੀ ਕਰਦੀ ਉਦੋਂ ਤੱਕ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਮੈਂਬਰ ਪਾਰਲੀਮੈਂਟ ਨੂੰ ਚੂੜੀਆਂ ਭੇਂਟ ਕਰਨਗੇ।

Leave a Reply

Your email address will not be published. Required fields are marked *