ਜਲੰਧਰ, 17 ਅਗਸਤ – ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਪੱਕੇ ਡੇਰੇ ਲਗਾ ਕੇ ਬੈਠੇ ਹਨ ਉੱਥੇ ਹੀ ਕਿਸਾਨਾਂ ਨੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਲਗਾਉਣ ਦੀ ਤਿਆਰੀ ਕਰ ਲਈ ਹੈ। ਇਸ ਦੇ ਤਹਿਤ ਕਿਸਾਨਾਂ ਵੱਲੋਂ 20 ਅਗਸਤ ਨੂੰ ਜਲੰਧਰ ਦੇ ਧੰਨੋਵਾਲੀ ਫਾਟਕ ਨਜ਼ਦੀਕ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ।ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਹੋਵੇਗਾ। ਇਸ ਦੇ ਨਾਲ ਹੀ ਲੋੜ ਪੈਣ ‘ਤੇ ਟ੍ਰੇਨਾਂ ਵੀ ਰੋਕੀਆਂ ਜਾਣਗੀਆਂ। ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਉੱਪਰ ਵੀ ਉਨ੍ਹਾਂ ਤਲਖੀ ਦਿਖਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਝੂਠ ਬੋਲ ਕੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ।