ਸੁਖਬੀਰ ਬਾਦਲ ਕੱਲ੍ਹ ਤੋਂ ਕਰਨਗੇ ਪੰਜਾਬ ਦੀ 100 ਦਿਨਾਂ ਯਾਤਰਾ

ਚੰਡੀਗੜ੍ਹ, 17 ਅਗਸਤ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਜੋ ਵਿਜੀਲੈਂਸ ਰਿਪੋਰਟ ਹੈ ਉਸ ਨੂੰ ਜਨਤਕ ਕਰਨ। ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ‘ਚ ਪੜ ਕੇ ਝੂਠੀ ਸਹੁੰ ਖਾਧੀ ਤੇ ਕੈਪਟਨ ਨੇ ਝੂਠ ਬੋਲ ਕੇ ਪੰਜਾਬ ਨੂੰ ਬਰਬਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਦੇ ਜਿਨ੍ਹਾਂ ਮੰਤਰੀਆਂ ਨੇ ਭ੍ਰਿਸ਼ਟਾਚਾਰ ਕੀਤਾ, ਬੱਚਿਆ ਦਾ ਵਜ਼ੀਫਾ ਖਾਧਾ ਉਹ ਉਨ੍ਹਾਂ ਮੰਤਰੀਆਂ ਨੂੰ ਸਜ਼ਾ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜ਼ੀਰਾ ਹਲਕੇ ਤੋਂ 100 ਦਿਨਾਂ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਉਹ ਪੂਰੇ ਪੰਜਾਬ ਦਾ ਦੌਰਾ ਕਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਇਸ ਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਐਂਟੀ ਪੰਜਾਬ ਕਿਹਾ।

Leave a Reply

Your email address will not be published. Required fields are marked *