ਕਾਬੁਲ, 17 ਅਗਸਤ – ਫੇਸਬੁੱਕ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਪਲੇਟਫਾਰਮ ਤੋਂ ਤਾਲਿਬਾਨ ਨੂੰ ਉਤਸ਼ਾਹਿਤ ਕਰਨ ਤੇ ਇਸ ਦੀ ਸਹਾਇਤਾ ਕਰਨ ਵਾਲੀ ਸਾਰੀ ਸਮੱਗਰੀ ਨੂੰ ਹਟਾ ਦਿੱਤਾ ਹੈ। ਫੇਸਬੁੱਕ ਮੁਤਾਬਿਕ ਤਾਲਿਬਾਨ ਨੂੰ ਉਹ ਅੱਤਵਾਦੀ ਸੰਗਠਨ ਮੰਨਦਾ ਹੈ। ਫੇਸਬੁੱਕ ਦੇ ਬੁਲਾਰੇ ਨੇ ਕਿਹਾ ਕਿ ਅਮਰੀਕੀ ਕਾਨੂੰਨ ਤਹਿਤ ਤਾਲਿਬਾਨ ਨੂੰ ਇੱਕ ਅੱਤਵਾਦੀ ਸੰਗਠਨ ਦੇ ਰੂਪ ਵਿਚ ਮਨਜ਼ੂਰ ਕੀਤਾ ਗਿਆ ਹੈ।