ਨਵੀਂ ਦਿੱਲੀ, 18 ਅਗਸਤ – ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 35,178 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 37,169 ਠੀਕ ਹੋਏ ਹਨ ਤੇ 440 ਮਰੀਜ਼ਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ ਇਸ ਦੇ ਨਾਲ ਹੀ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 3,22,85,857, ਠੀਕ ਹੋਣ ਵਾਲਿਆਂ ਦੀ ਗਿਣਤੀ 3,14,85,923, ਮਰਨ ਵਾਲਿਆਂ ਦੀ ਗਿਣਤੀ 4,32,519 ਹੋ ਚੁੱਕੀ ਹੈ ਤੇ ਐਕਟਿਵ ਮਾਮਲਿਆਂ ਦੀ ਗਿਣਤੀ 3,67,415 ਹੈ। ਇਸ ਤੋਂ ਇਲਾਵਾ 56,06,52,030 ਵੈਕਸੀਨੇਸ਼ਨ ਹੋ ਚੁੱਕੀ ਹੈ।