ਸੰਗਰੂਰ, 18 ਅਗਸਤ – ਸੰਗਰੂਰ ਜ਼ਿਲ੍ਹੇ ਦੇ ਪਿੰਡ ਭਾਠੂਆ ਦੇ ਇੱਕ ਕਿਸਾਨ ਨੇ ਮੂਨਕ ਦੀ ਅਨਾਜ ਮੰਡੀ ‘ਚ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਜੇਬ ‘ਚੋਂ ਮਿਲੇ ਆਧਾਰ ਕਾਰਡ ਤੋਂ ਉਸ ਦੀ ਪਹਿਚਾਣ ਕਾਕਾ ਸਿੰਘ ਵਜੋ ਹੋਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਾਕਾ ਸਿੰਘ ਸਿਰ 8 ਲੱਖ ਰੁਪਏ ਕਰਜ਼ਾ ਸੀ ਜਿਸ ਕਰਕੇ ਉਹ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਪਾਸੋਂ ਮ੍ਰਿਤਕ ਕਿਸਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।