ਲੁਧਿਆਣਾ, 18 ਅਗਸਤ – ਕਾਂਗਰਸ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪੰਜਾਬ ਕਾਂਗਰਸ ਦੇ ਸਕੱਤਰ ਕੁਲਵੰਤ ਸਿੱਧੂ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ।ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਕੁਲਵੰਤ ਸਿੱਧੂ ਦਾ ‘ਆਪ’ ‘ਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆ ਪਾਰਟੀ ਵਿਚ ਪੂਰਾ ਮਾਣ ਸਤਕਾਰ ਦੇਣ ਦਾ ਆਸ਼ਵਾਸਨ ਦਿੱਤਾ।