ਨਵੀਂ ਦਿੱਲੀ, 18 ਅਗਸਤ – ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੱਸਿਆ ਕਿ 11,040 ਕਰੋੜ ਰੁਪਏ ਦੇ ਖਰਚ ਨਾਲ ਖਾਣ ਵਾਲੇ ਤੇਲ ਅਤੇ ਪਾਮ ਤੇਲ ‘ਤੇ ਰਾਸ਼ਟਰੀ ਮਿਸ਼ਨ ਨੂੰ ਲਾਗੂ ਕਰਨ ਨੂੰ ਕੇਂਦਰੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੇਲ ਬੀਜਾਂ ਅਤੇ ਪਾਮ ਤੇਲ ਦੇ ਖੇਤਰ ਅਤੇ ਉਤਪਾਦਕਤਾ ਨੂੰ ਵਧਾਉਣ ‘ਤੇ ਧਿਆਨ ਕੇਂਦਰਤ ਕੀਤਾ ਗਿਆ ਹੈ, ਜਿਸ ਨਾਲ ਰੁਜ਼ਗਾਰ ਪੈਦਾ ਹੋਵੇਗਾ ਤੇ ਕਿਸਾਨਾਂ ਦੀ ਆਮਦਨ ‘ਚ ਵਾਧਾ ਹੋਵੇਗਾ।