ਫਗਵਾੜਾ, 19 ਅਗਸਤ (ਐੱਚ.ਐੱਸ ਰਾਣਾ) – ਲੋਕ ਇਨਸਾਫ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਦਾ ਇੱਕ ਵਫਦ ਸੀਨੀਅਰ ਆਗੂ ਜਰਨੈਲ ਨੰਗਲ ਦੀ ਅਗਵਾਈ ਵਿਚ ਐੱਸ.ਡੀ.ਐੱਮ ਫਗਵਾੜਾ ਸ਼ਾਇਰੀ ਮਲਹੋਤਰਾ ਨੂੰ ਮਿਲਿਆ। ਜਰਨੈਲ ਨੰਗਲ ਨੇ ਕਿਹਾ ਕਿ ਬਲਾਕ ਫਗਵਾੜਾ ਅਧੀਨ ਪੈਂਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਵੱਡੇ ਪੱਧਰ ‘ਤੇ ਘਾਟ ਚੱਲ ਰਹੀ ਹੈ, ਜਿਸ ਨੂੰ ਪੂਰਾ ਕਰਨ ਅਤਿ ਜ਼ਰੂਰੀ ਹੈ ਕਿਉਕਿ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ। ਸਮੂਹ ਵਰਕਰਾਂ ਤੇ ਸਮਰਥਕਾਂ ਨੇ ਇੱਕ ਮੰਗ ਪੱਤਰ ਐੱਸ.ਡੀ.ਐੱਮ ਸ਼ਾਇਰੀ ਮਲਹੋਤਰਾ ਨੂੰ ਦਿੰਦਿਆ ਪੰਜਾਬ ਸਰਕਾਰ ਪਾਸੋਂ ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਤੇ ਹੋਰ ਕਮੀਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ।