ਹੁਣ ਲੁਧਿਆਣਾ ‘ਚ ਸਵਾਈਨ ਫਲੂ ਨਾਲ ਔਰਤ ਦੀ ਮੌਤ

ਲੁਧਿਆਣਾ, 19 ਅਗਸਤ – ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਘਟਣ ਤੋਂ ਬਾਅਦ ਹੁਣ ਲੁਧਿਆਣਾ ‘ਚ ਸਵਾਈਨ ਫਲੂ ਨਾਲ ਇੱਕ ਔਰਤ ਦੀ ਮੌਤ ਹੋ ਗਈ।ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਕਿਹਾ ਕਿ 15 ਅਗਸਤ ਨੂੰ ਇੱਕ ਔਰਤ ਨੂੰ ਡੀ.ਐਮ.ਸੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਤੇ ਜਾਂਚ ਤੋਂ ਬਾਅਦ ਉਸ ਦੇ ਸਰੀਰ ਵਿਚ ਸਵਾਈਨ ਫਲੂ ਪਾਇਆ ਗਿਆ, ਜਿਸ ਦੀ ਬੀਤੇ ਦਿਨ ਮੌਤ ਹੋ ਗਈ।ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰਾਂ, ਗੁਆਂਢੀਆਂ ਤੇ ਸੰਪਰਕ ਵਿਚ ਆਏ ਲੋਕਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਨਾਲ ਰਹੇ ਹਨ।

Leave a Reply

Your email address will not be published. Required fields are marked *