ਚੰਡੀਗੜ੍ਹ, 19 ਅਗਸਤ – ਪੰਜਾਬ ਕਾਂਗਰਸ ਨੇ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫਾ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ principal strategic advisor (ਪ੍ਰਮੁੱਖ ਰਣਨੀਤਕ ਸਲਾਹਕਾਰ) ਨਿਯੁਕਤ ਕੀਤਾ ਹੈ। ਨਵਜੋਤ ਸਿੱਧੂ ਨੇ ਖੁਦ ਮੁਹੰਮਦ ਮੁਸਤਫਾ ਨੂੰ ਨਿਯੁਕਤੀ ਪੱਤਰ ਦਿੱਤਾ। ਉਨ੍ਹਾਂ ਨਾਲ ਕੈਬਨਿਟ ਮੰਤਰੀ ਪੰਜਾਬ ਰਜ਼ੀਆ ਸੁਲਤਾਨਾ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਮੁਹੰਮਦ ਮੁਸਤਫਾ PPCC ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਚੁੱਕੇ ਹਨ।