ਕੋਲਕਾਤਾ, 19 ਅਗਸਤ – ਪੱਛਮੀ ਬੰਗਾਲ ‘ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਨਿਰਪੱਖੀ ਜਾਂਚ ਦੀ ਮੰਗ ਕਰਨ ਵਾਲੀਆਂ ਜਨਹਿੱਤ ਪਟੀਸ਼ਨਾਂ ‘ਤੇ ਫੈਸਲਾ ਸੁਣਾਉਂਦੇ ਹੋਏ ਕੋਲਕਾਤਾ ਹਾਈਕੋਰਟ ਨੇ ਮਮਤਾ ਬੈਨਰਜੀ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਸੀ.ਬੀ.ਆਈ ਨੂੰ ਕਰਨ ਲਈ ਕਿਹਾ ਹੈ। ਹਾਲਾਂਕਿ ਹਾਈਕੋਰਟ ਨੇ ਕਿਹਾ ਕਿ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ ਕਰੇਗੀ ਬਾਕੀ ਸਾਰੇ ਦੋਸ਼ਾਂ ਦੀ ਜਾਂਚ ਐੱਸ.ਆਈ.ਟੀ ਕਰੇਗੀ।