ਫ਼ਿਰੋਜ਼ਪੁਰ, 19 ਅਗਸਤ – ਭਾਜਪਾ ਦੇ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਰਹਿ ਚੁੱਕੇ ਸੁਖਪਾਲ ਸਿੰਘ ਨੰਨੂ ਨੇ ਕਿਸਾਨਾਂ ਦੇ ਹੱਕ ਵਿਚ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉਨ੍ਹਾਂ ਫ਼ਿਰੋਜ਼ਪੁਰ ਵਿਖੇ ਪ੍ਰੈੱਸ ਵਾਰਤਾ ਦੌਰਾਨ ਕੀਤਾ।ਸੁਖਪਾਲ ਸਿੰਘ ਨੰਨੂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ।